Sidhu Moose Wala ਦੇ Birthday ‘ਤੇ Gippy Grewal, Diljit Dosanjh ਤੇ Afsana Khan ਸਣੇ ਕੌਣ ਕੀ ਕਹਿ ਰਿਹਾ Video
Video | Sidhu Moose Wala ਦੇ Birthday 'ਤੇ Gippy Grewal, Diljit Dosanjh |
Sidhu Moose Wala ਦੇ Birthday ‘ਤੇ Gippy Grewal, Diljit Dosanjh ਤੇ Afsana Khan ਸਣੇ ਕੌਣ ਕੀ ਕਹਿ ਰਿਹਾ | Punjabi Entertainment News |
29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 11 ਜੂਨ ਨੂੰ ਜਨਮਦਿਨ ਹੁੰਦਾ ਹੈ। ਇਸ ਮੌਕੇ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੇ ਸੋਸ਼ਲ ਮੀਡੀਆਂ ਰਾਹੀਂ ਉਨ੍ਹਾਂ ਨੂੰ ਯਾਦ ਕੀਤਾ। ਮੂਸੇਵਾਲਾ ਦੇ ਸਾਥੀ ਕਲਾਕਾਰਾਂ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਆਪੋ ਆਪਣੇ ਤਰੀਕੇ ਨਾਲ ਯਾਦ ਕੀਤਾ। ਗਾਇਕਾ ਅਫਸਾਨਾ ਖਾਨ, ਦਿਲਜੀਤ ਦੋਸਾਂਝ, ਅਮ੍ਰਿਤ ਮਾਨ, ਗਿੱਪੀ ਗਰੇਵਾਲ, ਐਮੀ ਵਿਰਕ ਅਤੇ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟਸ ਉਨ੍ਹਾਂ ਬਾਰੇ ਲਿਖਿਆ। ਸਿੱਧੂ ਮੂਸੇਵਾਲਾ ਪੰਜਾਬੀ ਦੇ ਕੌਮਾਂਤਰੀ ਪੱਧਰ ਦੇ ਪੌਪ ਸਟਾਰ ਸਨ। |
29 ਮਈ 2022 ਨੂੰ ਉਨ੍ਹਾਂ ਦਾ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਕੁਝ ਹਮਲਾਵਰਾਂ ਵੱਲੋਂ ਆਧੁਨਿਕ ਹਥਿਆਰਾਂ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਜਿੰਨੇ ਮਸ਼ਹੂਰ ਸਨ ਉਨੇ ਹੀ ਆਪਣੀ ਗਾਇਕੀ ਅਤੇ ਬਿਆਨਾਂ ਕਾਰਨ ਵਿਵਾਦਾਂ ਵਿੱਚ ਵੀ ਘਿਰੇ ਰਹਿੰਦੇ ਸਨ। |
ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਐਸਆਈਟੀ ਬਣਾਈ ਗਈ ਹੈ। ਪੁਲਿਸ ਨੇ ਇਸ ਕੇਸ ਵਿੱਚ 8 ਗ੍ਰਿਫ਼ਤਾਰੀਆਂ ਕੀਤੀਆਂ ਹਨ। ਪੰਜਾਬ ਪੁਲਿਸ ਨੇ ਉਨ੍ਹਾਂ ਦੇ ਦਿਨ-ਦਿਹਾੜੇ ਕਤਲ ਨੂੰ ਗੈਂਗਵਾਰ ਨਾਲ ਜੋੜਿਆ ਹੈ। ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਵਰਗੀਆਂ ਘਟਨਾਵਾਂ ਨੇ ਪੰਜਾਬ ਦੇ ਸਮੁੱਚੇ ਮਾਹੌਲ ਨੂੰ ਗਮਗੀਨ ਕੀਤਾ ਹੈ। |
Leave a Reply